Matthew 5:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਕਹਿੰਦਾ ਹਾਂ, ‘ਜੇਕਰ ਕੋਈ ਆਦਮੀ ਆਪਣੀ ਪਤਨੀ ਨੂੰ ਵਿਭਚਾਰ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦਿੰਦਾ ਹੈ ਤਾਂ ਉਹ ਉਸ ਕੋਲੋਂ ਵਿਭਚਾਰ ਕਰਵਾਉਂਦਾ ਹੈ । ਇਸੇ ਤਰ੍ਹਾਂ ਜੋ ਆਦਮੀ ਉਸ ਤਲਾਕ ਵਾਲੀ ਔਰਤ ਨਾਲ ਵਿਆਹ ਕਰਦਾ ਹੈ, ਉਹ ਵੀ ਵਿਭਚਾਰ ਕਰਦਾ ਹੈ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ, ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਤਲਾਕ ਦੇਵੇ ਉਹ ਉਸ ਕੋਲੋਂ ਵਿਭਚਾਰ ਕਰਵਾਉਂਦਾ ਹੈ ਅਤੇ ਜੋ ਕੋਈ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਾਏ ਸੋ ਵਿਭਚਾਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।।
Punjabi ERV
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی جیہڑا کوئی اپنی بُڈّھی نُوں زنا دے بِناں کِسے ہور سبّب نال چھڈ دیوے اوہ اوہدے کولوں زنا کراؤندا اے تے جیہڑا اوس چھڈی ہوئی نال ویاہ کرے اوہ زنا کر دا اے۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੋਈ ਆਪਣੀ ਪਤਨੀ ਨੂੰ ਵਿਭਚਾਰ ਤੋਂ ਇਲਾਵਾ ਕਿਸੇ ਹੋਰ ਵਜ੍ਹਾ ਕਰਕੇ ਤਲਾਕ ਦਿੰਦਾ ਹੈ, ਉਹ ਉਸ ਤੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਲਾਕਸ਼ੁਦਾ ਨਾਲ ਵਿਆਹ ਕਰਦਾ ਹੈ, ਉਹ ਵਿਭਚਾਰ ਕਰਦਾ ਹੈ।