Matthew 5:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਜੋ ਕੋਈ ਤੁਹਾਡੇ ਨਾਲ ਬੁਰਾ ਵਰਤਾਉ ਕਰਦਾ ਹੈ, ਉਸ ਤੋਂ ਬਦਲਾ ਨਾ ਲਵੋ । ਜੇਕਰ ਕੋਈ ਤੇਰੀ ਸੱਜੀ ਗੱਲ ਤੇ ਚਪੇੜ ਮਾਰੇ ਤਾਂ ਦੂਜੀ ਵੀ ਉਸ ਵੱਲ ਕਰ ਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਬੁਰੇ ਵਿਅਕਤੀ ਦਾ ਸਾਹਮਣਾ ਹੀ ਨਾ ਕਰੋ ਜੇ ਕੋਈ ਤੁਹਾਡੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਸਰੀ ਗੱਲ੍ਹ ਵੀ ਉਸ ਦੇ ਵੱਲ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤੂੰ ਦੂਈ ਵੀ ਉਹ ਦੀ ਵੱਲ ਭੁਆ ਦਿਹ
Punjabi ERV
ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖਢ਼ੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸਜ੍ਜੀ ਗਲ੍ਹ ਉੱਤੇ ਚਪੇਡ਼ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی بُرے دا سامنا نا کرو سگوں جو کوئی تیری سَجّی گلھ اُتّے چپیڑ مارے دُوجی وی اوہدے ولّ کر دے۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਬੁਰੇ ਦਾ ਸਾਹਮਣਾ ਨਾ ਕਰਨਾ, ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ, ਦੂਜੀ ਵੀ ਉਸ ਦੇ ਵੱਲ ਕਰ ਦੇ