Matthew 5:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜੇਕਰ ਕੋਈ ਇੱਕ ਮੀਲ ਤੱਕ ਤੈਨੂੰ ਮਜਬੂਰ ਕਰ ਕੇ ਲੈ ਜਾਵੇ ਤਾਂ ਉਸ ਨਾਲ ਦੋ ਮੀਲ ਤੱਕ ਜਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਹਾਨੂੰ ਕੋਈ ਇੱਕ ਕਿਲੋਮੀਟਰ ਚੱਲਣ ਲਈ ਮਜਬੂਰ ਕਰੇ ਤਾਂ ਉਸ ਨਾਲ ਦੋ ਕਿਲੋਮੀਟਰ ਤੱਕ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਤੈਨੂੰ ਇੱਕ ਕੋਹ ਵਿਗਾਰੇ ਲੈ ਜਾਵੇ ਤਾਂ ਉਹ ਦੇ ਨਾਲ ਦੋ ਕੋਹ ਚੱਲਿਆ ਜਾਹ
Punjabi ERV
ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو کوئی تینُوں اِک مِیل وگار لے جاوے اوہدے نال دو مِیل لگا جا۔
Punjabi Standard Bible (Punjabi Standard Bible) 2023
ਜੋ ਕੋਈ ਤੈਨੂੰ ਇੱਕ ਕਿਲੋਮੀਟਰ ਵਗਾਰੇ ਲੈ ਜਾਵੇ, ਉਸ ਨਾਲ ਦੋ ਕਿਲੋਮੀਟਰ ਚਲਾ ਜਾ।