Matthew 5:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਤੁਸੀਂ ਆਪਣੇ ਪਿਤਾ ਦੀ ਜੋ ਸਵਰਗ ਵਿੱਚ ਹਨ, ਸੰਤਾਨ ਹੋਵੋ । ਉਹ ਵੀ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਦੋਨਾਂ ਦੇ ਲਈ ਚੜ੍ਹਾਉਂਦੇ ਹਨ ਅਤੇ ਚੰਗੇ ਕੰਮ ਕਰਨ ਵਾਲਿਆਂ ਅਤੇ ਮੰਦੇ ਕੰਮ ਕਰਨ ਵਾਲਿਆਂ ਦੋਨਾਂ ਤੇ ਮੀਂਹ ਵਰ੍ਹਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ। ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਭਲਿਆ ਤੇ ਚੜਾਉਂਦਾ ਹੈ ਅਤੇ ਇਸੇ ਪ੍ਰਕਾਰ ਉਹ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੇ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ
Punjabi ERV
ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُسی اپنے باپ دے جیہڑا اسمان وِچ اے پُتر بن جاؤ کیوں جو اوہ تے اپنے سُورج نُوں بُریاں تے بھلیاں اُتّے چڑھاندا اے۔ نالے نیکاں تے بداں اُتّے مینہ وساؤندا اے۔
Punjabi Standard Bible (Punjabi Standard Bible) 2023
ਤਾਂਕਿ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਪੁੱਤਰ ਬਣ ਸਕੋ, ਕਿਉਂਕਿ ਉਹ ਬੁਰਿਆਂ ਅਤੇ ਭਲਿਆਂ ਦੋਹਾਂ ਉੱਤੇ ਆਪਣਾ ਸੂਰਜ ਚੜ੍ਹਾਉਂਦਾ ਹੈ ਅਤੇ ਧਰਮੀਆਂ ਅਤੇ ਅਧਰਮੀਆਂ ਦੋਹਾਂ ਉੱਤੇ ਮੀਂਹ ਵਰਸਾਉਂਦਾ ਹੈ।