Matthew 5:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਤੁਸੀਂ ਆਪਣੇ ਮਿੱਤਰਾਂ ਨਾਲ ਹੀ ਮਿਲਦੇ ਜੁਲਦੇ ਹੋ ਤਾਂ ਕਿਹੜਾ ਵੱਡਾ ਕੰਮ ਕਰਦੇ ਹੋ? ਕੀ ਇਸ ਤਰ੍ਹਾਂ ਪਰਾਈਆਂ ਕੌਮਾਂ ਵੀ ਨਹੀਂ ਕਰਦੀਆਂ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਤੁਸੀਂ ਸਿਰਫ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਦੇ ਲੋਕ ਇਸ ਤਰ੍ਹਾ ਨਹੀਂ ਕਰਦੇ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇਕਰ ਤੁਸੀਂ ਨਿਰਾ ਆਪਣੇ ਭਾਈਆਂ ਨੂੰ ਪਰਨਾਮ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਭਲਾ ਪਰਾਈ ਕੌਮਾਂ ਦੇ ਲੋਕ ਭੀ ਇਹੋ ਨਹੀਂ ਕਰਦੇ?
Punjabi ERV
ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تُسی اپنے بھراواں نُوں ای سلام کرو تے تُسی کِیہ وَدّھ کِیتا اے؟ غیر قوم وی ایہو نئیں کر دے۔
Punjabi Standard Bible (Punjabi Standard Bible) 2023
ਅਤੇ ਜੇ ਤੁਸੀਂ ਕੇਵਲ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਵੀ ਇਸੇ ਤਰ੍ਹਾਂ ਨਹੀਂ ਕਰਦੀਆਂ?