Matthew 6:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਤੁਸੀਂ ਵਰਤ ਰੱਖੋ, ਤਾਂ ਪਖੰਡੀਆਂ ਵਾਂਗ ਆਪਣਾ ਚਿਹਰਾ ਉਦਾਸ ਨਾ ਬਣਾਓ, ਕਿਉਂਕਿ ਉਹ ਆਪਣੇ ਚਿਹਰੇ ਇਸ ਲਈ ਵਿਗਾੜ ਲੈਂਦੇ ਹਨ ਕਿ ਲੋਕ ਦੇਖਣ ਕਿ ਉਹਨਾਂ ਨੇ ਵਰਤ ਰੱਖਿਆ ਹੋਇਆ ਹੈ । ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਉਹ ਆਪਣਾ ਫਲ ਪਹਿਲਾਂ ਹੀ ਪ੍ਰਾਪਤ ਕਰ ਚੁੱਕੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਤੁਸੀਂ ਵਰਤ ਰੱਖੋ, ਤਾਂ ਪਖੰਡੀਆਂ ਦੀ ਤਰ੍ਹਾਂ ਉਦਾਸ ਚਿਹਰਾ ਨਾ ਬਣਾਉ, ਕਿਉਂਕਿ ਉਹ ਆਪਣਾ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਕਿ ਲੋਕ ਜਾਣ ਸਕਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਉਹ ਆਪਣਾ ਫਲ ਪਾ ਚੁੱਕੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਙੁ ਮੂੰਹ ਉਦਾਸ ਨਾ ਬਣਾਓ ਕਿਉਂ ਜੋ ਓਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਭਈ ਓਹ ਮਨੁੱਖਾਂ ਨੂੰ ਵਰਤੀ ਮਲੂਮ ਹੋਣ। ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਓਹ ਆਪਣਾ ਫਲ ਪਾ ਚੁੱਕੇ ਹਨ
Punjabi ERV
“ਜਦੋਂ ਤੁਸੀਂ ਵਰਤ ਰਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾਡ਼ਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد تُسی روزہ رکھو مکّاراں وانگُوں اپنا مُنھ اُداس نا بناؤ کیوں جو اوہ ایس لئی اپنا مُنھ وگاڑ دے نیں پئی لوکاں نُوں روزہ رکھّے ہوئے معلُوم ہون۔ مَیں تُہانوں سَچ آکھنا آں پئی اوہناں اپنا اِنعام پالیا۔
Punjabi Standard Bible (Punjabi Standard Bible) 2023
“ਜਦੋਂ ਤੁਸੀਂ ਵਰਤ ਰੱਖੋ ਤਾਂ ਪਖੰਡੀਆਂ ਵਾਂਗ ਮੂੰਹ ਉਦਾਸ ਨਾ ਬਣਾਓ, ਕਿਉਂਕਿ ਉਹ ਆਪਣਾ ਮੂੰਹ ਇਸ ਲਈ ਵਿਗਾੜਦੇ ਹਨ ਤਾਂਕਿ ਮਨੁੱਖਾਂ ਨੂੰ ਵਰਤੀ ਵਿਖਾਈ ਦੇਣ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਪਾ ਚੁੱਕੇ।