Matthew 6:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਜਦੋਂ ਤੂੰ ਦਾਨ-ਪੁੰਨ ਕਰੇਂ ਤਾਂ ਇਸ ਦੇ ਲਈ ਢੰਡੋਰਾ ਨਾ ਪਿਟਾ, ਜਿਸ ਤਰ੍ਹਾਂ ਪਖੰਡੀ ਪ੍ਰਾਰਥਨਾ ਸਭਾਵਾਂ ਅਤੇ ਗਲੀਆਂ ਵਿੱਚ ਕਰਦੇ ਹਨ ਕਿ ਲੋਕ ਉਹਨਾਂ ਦੀ ਵਡਿਆਈ ਕਰਨ । ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸ ਤਰ੍ਹਾਂ ਕਰਨ ਨਾਲ ਉਹ ਆਪਣਾ ਫਲ ਪਾ ਚੁੱਕੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ, ਤਾਂ ਰਸਤਿਆ ਵਿੱਚ ਆਪਣੇ ਅੱਗੇ ਤੁਰ੍ਹੀ ਵਜ਼ਾ ਕੇ ਚਰਚਾ ਨਾ ਕਰੋ, ਜਿਸ ਤਰ੍ਹਾ ਪਖੰਡੀ ਪ੍ਰਾਰਥਨਾ ਸਥਾਨਾਂ ਅਤੇ ਰਸਤਿਆ ਵਿੱਚ ਕਰਦੇ ਹਨ ਤਾਂ ਜੋ ਲੋਕ ਉਹਨਾਂ ਦੀ ਪ੍ਰਸੰਸਾ ਕਰਨ। ਮੈਂ ਤੁਹਾਨੂੰ ਸੱਚ ਆਖਦਾ, ਉਨ੍ਹਾਂ ਨੇ ਆਪਣਾ ਫਲ ਪਾ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਤੂੰ ਦਾਨ ਕਰੇਂ ਆਪਣੇ ਮੁਹਰੇ ਤੁਰਹੀ ਨਾ ਬਜਵਾ ਜਿਸ ਪਰਕਾਰ ਕਪਟੀ ਸਮਾਜਾਂ ਅਤੇ ਰਸਤਿਆਂ ਵਿੱਚ ਕਰਦੇ ਹਨ ਭਈ ਲੋਕ ਉਨ੍ਹਾਂ ਦੀ ਵਡਿਆਈ ਕਰਨ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ
Punjabi ERV
“ਸੋ ਜਦ ਵੀ ਤੁਸੀਂ ਲੋਡ਼ਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੂਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد تُوں خَیرات کریں اپنے اگّے تُرہی نا وجا جیویں مکّار عبادت خانیاں تے بزاراں وِچ ایس کر کے کر دے نیں پئی لوک اوہناں دی وڈیائی کرن۔ مَیں تُہانوں سَچ آکھنا آں پئی اوہناں اپنا اِنعام پالیا۔
Punjabi Standard Bible (Punjabi Standard Bible) 2023
“ਇਸ ਲਈ ਜਦੋਂ ਤੂੰ ਦਾਨ ਕਰੇਂ ਤਾਂ ਆਪਣੇ ਅੱਗੇ ਤੁਰ੍ਹੀ ਨਾ ਵਜਵਾ, ਜਿਵੇਂ ਪਖੰਡੀ ਸਭਾ-ਘਰਾਂ ਅਤੇ ਗਲੀਆਂ ਵਿੱਚ ਕਰਦੇ ਹਨ ਤਾਂਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਪਾ ਚੁੱਕੇ।