Matthew 6:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੇਰੀ ਅੱਖ ਖ਼ਰਾਬ ਹੈ ਤਾਂ ਤੇਰਾ ਸਾਰਾ ਸਰੀਰ ਵੀ ਹਨੇਰੇ ਨਾਲ ਭਰਿਆ ਹੋਵੇਗਾ । ਇਸ ਲਈ ਜੇਕਰ ਤੇਰੇ ਅੰਦਰਲਾ ਚਾਨਣ ਹਨੇਰੇ ਵਿੱਚ ਬਦਲ ਜਾਵੇ ਤਾਂ ਇਹ ਹਨੇਰਾ ਕਿੰਨਾਂ ਵੱਡਾ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਅਗਰ ਤੁਹਾਡੀ ਅੱਖ ਵਿੱਚ ਬੁਰਾਈ ਹੈ, ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨੇਰਾ ਹੈ, ਤਾਂ ਉਹ ਹਨੇਰਾ ਕਿੰਨ੍ਹਾ ਵਧੇਰੇ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਅਨ੍ਹੇਰਾ ਹੋਵੇਗਾ। ਸੋ ਜੇ ਤੇਰੇ ਅੰਦਰ ਦਾ ਚਾਨਣ ਅਨ੍ਹੇਰਾ ਹੋਵੇ ਤਾਂ ਕਿੱਡਾ ਅਨ੍ਹੇਰਾ ਹੋਵੇਗਾ!
Punjabi ERV
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیکر تیری اَکھ بُری ہوئے تے تیرا سارا بدن ہنیرا ہوئے گا۔ سو جے تیرا اندر دا چانن ہنیرا ہوئے تے کیڈا وَڈا ہنیرا ہویا؟
Punjabi Standard Bible (Punjabi Standard Bible) 2023
ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਹਨੇਰਾ ਹੋਵੇਗਾ। ਇਸ ਲਈ ਜੇ ਤੇਰੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਉਹ ਹਨੇਰਾ ਕਿੰਨਾ ਵੱਡਾ ਹੋਵੇਗਾ!