Matthew 6:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ । ਉਹ ਇੱਕ ਨਾਲ ਘਿਰਣਾ ਕਰੇਗਾ ਅਤੇ ਦੂਜੇ ਨਾਲ ਪਿਆਰ ਜਾਂ ਇੱਕ ਦਾ ਆਦਰ ਕਰੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ । ਤੁਸੀਂ ਪਰਮੇਸ਼ਰ ਅਤੇ ਧਨ, ਦੋਵਾਂ ਦੀ ਸੇਵਾ ਨਹੀਂ ਕਰ ਸਕਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ
Punjabi ERV
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی بندہ دو مالکاں دی سیوا نئیں کر سکدا ایس لئی پئی یا اِک نال وَیر رکھّے گا تے دُوجے نال پیار یا اِک نال مِلیا رہے گا تے دُوجے نُوں کُجھ نا سمجھے گا۔ تُسی خُدا تے دَولت دو آں دی سیوا نئیں کر سکدے۔
Punjabi Standard Bible (Punjabi Standard Bible) 2023
“ਕੋਈ ਵੀ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਕਿਉਂਕਿ ਜਾਂ ਤਾਂ ਉਹ ਇੱਕ ਨਾਲ ਵੈਰ ਰੱਖੇਗਾ ਅਤੇ ਦੂਜੇ ਨੂੰ ਪਿਆਰ ਕਰੇਗਾ; ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ਰ ਅਤੇ ਧਨ ਦੋਹਾਂ ਦੀ ਸੇਵਾ ਨਹੀਂ ਕਰ ਸਕਦੇ।