Matthew 6:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਜੀਵਨ ਅਤੇ ਸਰੀਰ ਦੇ ਲਈ ਚਿੰਤਾ ਨਾ ਕਰਨਾ ਕਿ ਅਸੀਂ ਕੀ ਖਾਵਾਂਗੇ, ਕੀ ਪੀਵਾਂਗੇ ਜਾਂ ਕੀ ਪਾਵਾਂਗੇ? ਕਿਉਂਕਿ ਜੀਵਨ ਦਾ ਮੁੱਲ ਭੋਜਨ ਨਾਲੋਂ ਕਿਤੇ ਜ਼ਿਆਦਾ ਹੈ ਅਤੇ ਸਰੀਰ ਦਾ ਮੁੱਲ ਕੱਪੜੇ ਨਾਲੋਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਪੀਓਗੇ; ਜਾਂ ਕੀ ਪਹਿਨੋਗੇ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਨਹੀਂ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ?
Punjabi ERV
“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋਡ਼ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے مَیں تُہانوں آکھنا آں پئی اپنی جان دا فِکر نا کرو پئی اسی کِیہ کھاواں گے یا کِیہ پِیاں گے تے نا اپنے بدن دا پئی کِیہ پاواں گے؟ جان خُوراک نالوں تے بدن کپڑیاں نالوں وَدّھ نئیں ایہہ؟
Punjabi Standard Bible (Punjabi Standard Bible) 2023
“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਆਪਣੀ ਜਾਨ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਹੀ ਆਪਣੇ ਸਰੀਰ ਦੀ ਕਿ ਅਸੀਂ ਕੀ ਪਹਿਨਾਂਗੇ? ਕੀ ਜਾਨ ਭੋਜਨ ਨਾਲੋਂ ਅਤੇ ਸਰੀਰ ਵਸਤਰ ਨਾਲੋਂ ਵਧਕੇ ਨਹੀਂ?