Matthew 6:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਕਾਸ਼ ਦੇ ਪੰਛੀਆਂ ਵੱਲ ਧਿਆਨ ਦੇਵੋ, ਉਹ ਨਾ ਬੀਜਦੇ ਹਨ ਅਤੇ ਨਾ ਵਾਢੀ ਕਰਦੇ, ਨਾ ਹੀ ਗੋਦਾਮਾਂ ਵਿੱਚ ਇਕੱਠਾ ਕਰਦੇ ਹਨ । ਪਰ ਫਿਰ ਵੀ ਤੁਹਾਡੇ ਪਿਤਾ ਜੋ ਸਵਰਗ ਵਿੱਚ ਹਨ, ਉਹਨਾਂ ਨੂੰ ਖਾਣ ਲਈ ਭੋਜਨ ਦਿੰਦੇ ਹਨ । ਕੀ ਤੁਸੀਂ ਪੰਛੀਆਂ ਨਾਲੋਂ ਕਿਤੇ ਜ਼ਿਆਦਾ ਬਹੁਮੁੱਲੇ ਨਹੀਂ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠੇ ਕਰਦੇ ਹਨ ਅਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪਿਰਤਪਾਲ ਕਰਦਾ ਹੈ। ਭਲਾ, ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
Punjabi ERV
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵਢਦੇ ਹਨ ਨਾ ਹੀ ਭਡ਼ੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
وَا دیاں پنچھیاں ولّ ویکھو پئی اوہ نا بِیجدے نا وَڈّھ دے تے نا کوٹھِیاں وِچ جمع کر دے نیں۔ تے وی تُہاڈا اسمانی باپ اوہناں نُوں پالدا اے۔ بھلا تُسی اوہناں نالوں قدر والے نئیں اوہ؟
Punjabi Standard Bible (Punjabi Standard Bible) 2023
ਅਕਾਸ਼ ਦੇ ਪੰਛੀਆਂ ਵੱਲ ਵੇਖੋ, ਕਿਉਂਕਿ ਉਹ ਨਾ ਬੀਜਦੇ, ਨਾ ਵੱਢਦੇ ਅਤੇ ਨਾ ਹੀ ਭੜੋਲਿਆਂ ਵਿੱਚ ਇਕੱਠਾ ਕਰਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਨੂੰ ਖੁਆਉਂਦਾ ਹੈ; ਕੀ ਤੁਸੀਂ ਉਨ੍ਹਾਂ ਨਾਲੋਂ ਵਡਮੁੱਲੇ ਨਹੀਂ ਹੋ?