Matthew 6:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉੱਥੇ ਵੱਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਕੱਪੜਿਆਂ ਬਾਰੇ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਵੱਲ ਧਿਆਨ ਦੇਵੋ, ਉਹ ਕਿਸ ਤਰ੍ਹਾਂ ਵੱਧਦੇ ਫੁੱਲਦੇ ਹਨ । ਉਹ ਨਾ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਤੇ ਤੁਸੀਂ ਕਿਉਂ ਆਪਣੇ ਪਹਿਰਾਵੇ ਲਈ ਚਿੰਤਾ ਕਰਦੇ ਹੋ? ਜ਼ਮੀਨ ਦੇ ਫੁੱਲਾ ਵੱਲ ਦੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਹਨ ਨਾ ਹੀ ਕੱਤਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਸਤ੍ਰ ਲਈ ਕਾਹਨੂੰ ਚਿੰਤਾ ਕਰਦੇ ਹੋ? ਜੰਗਲੀ ਸੋਸਨਾਂ ਨੂੰ ਵੇਖੋ ਜੋ ਉਹ ਕਿੱਕੁਰ ਵਧਦੇ ਹਨ। ਓਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ?
Punjabi ERV
“ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉਥੇ ਵਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کپڑیاں دا کاہِنُوں فِکر کر دے اوہ بیابان دیاں پُھلّاں توں مَت لوؤ پئی اوہ کِیہ کر وَدھدے نیں۔ اوہ نا محنت کر دے نا کَتّدے نیں۔
Punjabi Standard Bible (Punjabi Standard Bible) 2023
ਅਤੇ ਵਸਤਰ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵਧਦੇ ਹਨ; ਉਹ ਨਾ ਤਾਂ ਮਿਹਨਤ ਕਰਦੇ ਅਤੇ ਨਾ ਹੀ ਕੱਤਦੇ ਹਨ;