Matthew 6:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਪਰਮੇਸ਼ਰ ਇਸ ਘਾਹ ਨੂੰ ਜੋ ਅੱਜ ਮੈਦਾਨ ਵਿੱਚ ਹੈ ਅਤੇ ਕੱਲ ਭੱਠੀ ਵਿੱਚ ਝੋਕਿਆ ਜਾਵੇਗਾ, ਇਸ ਤਰ੍ਹਾਂ ਸਜਾਉਂਦੇ ਹਨ ਤਾਂ ਉਹ ਤੁਹਾਨੂੰ ਕਿਉਂ ਨਾ ਪਾਉਣ ਲਈ ਦੇਣਗੇ? ਤੁਹਾਡਾ ਵਿਸ਼ਵਾਸ ਕਿੰਨਾ ਘੱਟ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਹੈ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
Punjabi ERV
ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹਡ਼ਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵਧ ਨਹੀਂ ਪਹਿਨਾਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اَے تھوڑے اِیمان والیو جد خُدا بیابانی گھاہ نُوں ایس طرح پواندا اے جیہڑا اَج ای اے تے بھلکے بھٹّھی وِچ جھوکیا جاندا اے تُہانوں سگوں ضرُور نا پوائے گا؟
Punjabi Standard Bible (Punjabi Standard Bible) 2023
ਜੇ ਪਰਮੇਸ਼ਰ ਜੰਗਲੀ ਘਾਹ ਨੂੰ ਜੋ ਅੱਜ ਹੈ ਅਤੇ ਕੱਲ੍ਹ ਭੱਠੀ ਵਿੱਚ ਝੋਕਿਆ ਜਾਵੇਗਾ, ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਇਸ ਤੋਂ ਵਧਕੇ ਨਾ ਪਹਿਨਾਵੇਗਾ?