Matthew 6:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਪਖੰਡੀਆਂ ਵਾਂਗ ਨਾ ਕਰੋ । ਉਹ ਪ੍ਰਾਰਥਨਾ ਸਭਾਵਾਂ ਅਤੇ ਗਲੀਆਂ ਦੇ ਕੋਨਿਆਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਕਿ ਲੋਕ ਉਹਨਾਂ ਨੂੰ ਦੇਖਣ । ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਉਹ ਆਪਣਾ ਫਲ ਪਹਿਲਾਂ ਹੀ ਪ੍ਰਾਪਤ ਕਰ ਚੁੱਕੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਖੰਡੀਆਂ ਦੀ ਤਰ੍ਹਾ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਸਥਾਨਾਂ ਅਤੇ ਚੌਕਾ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਜੋ ਲੋਕ ਉਹਨਾਂ ਨੂੰ ਦੇਖਣ। ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਙੁ ਨਾ ਹੋ ਕਿਉਂ ਜੋ ਓਹ ਸਮਾਜਾਂ ਅਤੇ ਚੌਂਕਾਂ ਦੇ ਖੂੰਜਿਆਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸਿੰਦ ਕਰਦੇ ਹਨ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ
Punjabi ERV
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂਂਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖਡ਼ੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد تُسی دُعا منگو تے مکّاراں وانگُوں نا ہوؤ کیوں جو اوہ عبادت خانیاں وِچ تے چَونکاں دیاں موڑاں اُتّے کھلو کے دُعا منگنی پسند کر دے نیں۔ پئی لوک اوہناں نُوں ویکھن۔ مَیں تُہانوں سَچ آکھنا آں پئی اوہناں اپنا اِنعام پالیا۔
Punjabi Standard Bible (Punjabi Standard Bible) 2023
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਪਖੰਡੀਆਂ ਵਾਂਗ ਨਾ ਬਣੋ, ਕਿਉਂਕਿ ਉਹ ਸਭਾ-ਘਰਾਂ ਵਿੱਚ ਅਤੇ ਗਲੀਆਂ ਦੇ ਮੋੜਾਂ 'ਤੇ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂਕਿ ਮਨੁੱਖ ਉਨ੍ਹਾਂ ਨੂੰ ਵੇਖਣ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਪਾ ਚੁੱਕੇ।