Matthew 6:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪ੍ਰਾਰਥਨਾ ਕਰਦੇ ਸਮੇਂ ਆਪਣੀ ਪ੍ਰਾਰਥਨਾ ਵਿੱਚ ਪਰਾਈਆਂ ਕੌਮਾਂ ਦੀ ਤਰ੍ਹਾਂ ਬਾਰ ਬਾਰ ਬੇਮਤਲਬ ਗੱਲਾਂ ਨਾ ਕਰੋ ਕਿਉਂਕਿ ਉਹ ਸੋਚਦੇ ਹਨ ਕਿ ਬਹੁਤ ਬੋਲਣ ਨਾਲ ਪਰਮੇਸ਼ਰ ਉਹਨਾਂ ਨੂੰ ਸੁਣ ਲੈਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਵਿਅਰਥ ਸ਼ਬਦ ਨਾ ਦੁਹਰਾਓ, ਜਿਵੇਂ ਪਰਾਈਆਂ ਕੌਮਾਂ ਦੇ ਲੋਕ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਚਾਰ ਹੈ ਕਿ ਜ਼ਿਆਦਾ ਬੋਲਣ ਨਾਲ ਸਾਡੀ ਪ੍ਰਾਰਥਨਾ ਸੁਣੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ
Punjabi ERV
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵਧ ਬੋਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُعا منگدیاں ہورناں قوماں وانگُوں بَک بَک نا کرو کیوں جو اوہ سمجھدے نیں پئی ساڈے بوہتا بولن نال ساڈی سُنی جائے گی۔
Punjabi Standard Bible (Punjabi Standard Bible) 2023
ਪਰ ਪ੍ਰਾਰਥਨਾ ਕਰਦਿਆਂ ਪਰਾਈਆਂ ਕੌਮਾਂ ਵਾਂਗ ਬਕ-ਬਕ ਨਾ ਕਰੋ, ਕਿਉਂਕਿ ਉਹ ਸੋਚਦੇ ਹਨ ਕਿ ਉਨ੍ਹਾਂ ਦੇ ਬਹੁਤਾ ਬੋਲਣ ਕਰਕੇ ਉਨ੍ਹਾਂ ਦੀ ਸੁਣੀ ਜਾਵੇਗੀ।