Matthew 7:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜਦੋਂ ਤੁਸੀਂ ਬੁਰੇ ਹੋ ਕੇ ਵੀ ਆਪਣੇ ਬੱਚਿਆਂ ਨੂੰ ਚੰਗੀਆ ਚੀਜ਼ਾਂ ਦੇਣਾ ਜਾਣਦੇ ਹੋ ਤਾਂ ਤੁਹਾਡੇ ਪਿਤਾ ਜੋ ਸਵਰਗ ਵਿੱਚ ਹਨ, ਆਪਣੇ ਮੰਗਣ ਵਾਲਿਆਂ ਨੂੰ ਚੰਗੀਆਂ ਚੀਜ਼ਾਂ ਕਿਉਂ ਨਾ ਦੇਣਗੇ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਦੁਸ਼ਟ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆ ਵਸਤਾਂ ਦੇਵਗਾ!
Punjabi ERV
ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵਧ ਚੰਗੀਆਂ ਦਾਤਾਂ ਦੇਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جدوں تُسی جیہڑے بُرے ہو اپنیاں بچّیاں نُوں چَنگیاں شیواں دینیاں جان دے ہو تے تُہاڈا باپ جیہڑا اسمان اُتّے اے اوہناں نُوں جیہڑے اوہدے کولوں منگدے نیں۔ چَنگیاں شیواں ضرُور دے گا۔
Punjabi Standard Bible (Punjabi Standard Bible) 2023
ਸੋ ਜੇ ਤੁਸੀਂ ਬੁਰੇ ਹੋ ਕੇ ਆਪਣੇ ਬੱਚਿਆਂ ਨੂੰ ਚੰਗੀਆਂ ਵਸਤਾਂ ਦੇਣਾ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਹੋਰ ਵੀ ਵਧਕੇ ਆਪਣੇ ਮੰਗਣ ਵਾਲਿਆਂ ਨੂੰ ਚੰਗੀਆਂ ਵਸਤਾਂ ਕਿਉਂ ਨਾ ਦੇਵੇਗਾ?