Matthew 7:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਜੋ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਸੇ ਤਰ੍ਹਾਂ ਉਹਨਾਂ ਨਾਲ ਕਰੋ ਕਿਉਂਕਿ ਵਿਵਸਥਾ ਅਤੇ ਨਬੀਆਂ ਦੀਆਂ ਸਿੱਖਿਆਵਾਂ ਦਾ ਇਹ ਹੀ ਅਰਥ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ, ਕਿ ਦੂਸਰੇ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾ ਹੀ ਕਰੋ, ਇਹ ਉਹਨਾਂ ਸਭਨਾਂ ਦਾ ਗੱਲਾਂ ਨਿਚੋੜ ਹੈ ਜੋ ਕਾਨੂੰਨ ਅਤੇ ਨਬੀਆਂ ਦੀਆਂ ਸਿੱਖਿਆਵਾਂ ਦੁਆਰਾ ਸਿਖਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।
Punjabi ERV
“ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋਡ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے سبھو کُجھ جو تُسی چاہندے ہو پئی لوک تُہاڈے نال کرن اوہ ای اوہناں نال تُسی وی کرو کیوں جو توریت تے نبیاں دی تعلِیم ایہو ای اے۔
Punjabi Standard Bible (Punjabi Standard Bible) 2023
ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਮਨੁੱਖ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਕਰੋ; ਕਿਉਂਕਿ ਬਿਵਸਥਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਅਰਥ ਹੈ।