Matthew 7:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਉਹਨਾਂ ਦੇ ਕੰਮਾਂ ਤੋਂ ਹੀ ਪਛਾਣ ਲਵੋਗੇ ਕਿਉਂਕਿ ਕੰਡਿਆਲੀ ਝਾੜੀਆਂ ਤੋਂ ਅੰਗੂਰ ਨਹੀਂ ਮਿਲਦੇ ਅਤੇ ਨਾ ਹੀ ਕੰਡਿਆਲੇ ਬੂਟਿਆਂ ਤੋਂ ਅੰਜੀਰਾਂ ਮਿਲਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਉਹਨਾਂ ਨੂੰ ਉਹਨਾਂ ਦੇ ਫਲਾਂ ਦੁਆਰਾ ਪਛਾਣ ਲਵੋਂਗੇ, ਕੀ ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਕਰ ਸਕਦੇ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਭਲਾ, ਕੰਡਿਆਲਿਆਂ ਤੋਂ ਦਾਖ ਯਾ ਊਂਟਕਟਾਰਿਆਂ ਤੋਂ ਹੰਜੀਰ ਤੋਂੜਦੇ ਹਨ?
Punjabi ERV
ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈਡ਼ੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾਡ਼ੀਆਂ ਤੇ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖਡ਼ੇ ਤੇ ਅੰਜੀਰ ਉਗਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اوہناں دے پَھلاں توں اوہناں نُوں پچھانوں گے۔ ملہیاں توں داکھاں یا پوہلیاں توں ہِجیراں لوک اکٹّھیاں کر دے نیں؟
Punjabi Standard Bible (Punjabi Standard Bible) 2023
ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ ਲੋਕ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਜਾਂ ਭੱਖੜਿਆਂ ਤੋਂ ਅੰਜੀਰ ਇਕੱਠੇ ਕਰਦੇ ਹਨ?