Matthew 7:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹਰ ਕੋਈ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਦਾਖ਼ਲ ਨਹੀਂ ਹੋਵੇਗਾ, ਪਰ ਉਹ ਜਿਹੜਾ ਮੇਰੇ ਪਿਤਾ ਦੀ ਜੋ ਸਵਰਗ ਵਿੱਚ ਹਨ, ਇੱਛਾ ਪੂਰੀ ਕਰਦਾ ਹੈ, ਦਾਖ਼ਲ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਰ ਕੋਈ ਮੈਨੂੰ, ‘ਪ੍ਰਭੂ, ਪ੍ਰਭੂ,’ ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ, ਪਰ ਉਹ ਮਨੁੱਖ ਹੀ ਸਵਰਗ ਰਾਜ ਵਿੱਚ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਨੂੰ ਪੂਰਿਆ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਹਰੇਕ ਜਿਹੜਾ ਮੈਨੂੰ ਪ੍ਰਭੁ! ਪ੍ਰਭੁ! ਕਹਿੰਦਾ ਹੈ ਸੁਰਗ ਦੇ ਰਾਜ ਵਿੱਚ ਵੜੇਗਾ ਬਲਕਣ ਉਹੋ ਜੋ ਮੇਰੇ ਸੁਰਗੀ ਪਿਤਾ ਦੀ ਮਰਜੀ ਉੱਤੇ ਚੱਲਦਾ ਹੈ
Punjabi ERV
ਉਹ ਜਿਹਡ਼ਾ ਕਿ ਮੈਨੂੰ ‘ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵਡ਼ੇਗਾ। ਸਿਰਫ਼ ਉਹੀ ਵਿਅਕਤੀ ਜਿਹਡ਼ਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا ہر کوئی جیہڑا مَینُوں خُداوند خُداوند آکھدا اے اسمان دی بادشاہی وِچ وڑے گا پر اوہ جیہڑا میرے باپ دی جو اسمان اُتّے اے مرضی پُوری کر دا اے۔
Punjabi Standard Bible (Punjabi Standard Bible) 2023
“ਹਰੇਕ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰੇਗਾ ਬਲਕਿ ਉਹੋ ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਉੱਤੇ ਚੱਲਦਾ ਹੈ।