Matthew 7:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਜੋ ਕੋਈ ਮੇਰੇ ਵਚਨਾਂ ਨੂੰ ਸੁਣਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ, ਉਹ ਉਸ ਸਮਝਦਾਰ ਆਦਮੀ ਵਰਗਾ ਹੈ ਜਿਸ ਨੇ ਆਪਣਾ ਘਰ ਚੱਟਾਨ ਤੇ ਬਣਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ
Punjabi ERV
“ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیہڑا کوئی میرِیاں ایہناں گلّاں نُوں سُندا تے اوہناں نُوں کر دا اے اوہ اِک عقل والے بندے وانگر سمجھیا جائے گا جِس پتّھر اُتّے اپنا گھر بنایا۔
Punjabi Standard Bible (Punjabi Standard Bible) 2023
“ਇਸ ਲਈ ਜੋ ਕੋਈ ਮੇਰੇ ਵਚਨਾਂ ਨੂੰ ਸੁਣਦਾ ਅਤੇ ਇਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਿਅਕਤੀ ਵਰਗਾ ਜਾਣਿਆ ਜਾਵੇਗਾ ਜਿਸ ਨੇ ਆਪਣਾ ਘਰ ਚਟਾਨ ਉੱਤੇ ਬਣਾਇਆ।