Matthew 7:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਕਿਉਂ ਦੇਖਦਾ ਹੈਂ? ਕੀ ਤੈਨੂੰ ਆਪਣੀ ਅੱਖ ਵਿਚਲਾ ਸ਼ਤੀਰ ਦਿਖਾਈ ਨਹੀਂ ਦਿੰਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕਣ ਵੱਲ ਤਾਂ ਵੇਖਦਾ ਹੈ ਪਰ ਆਪਣੀ ਅੱਖ ਵਿੱਚਲੇ ਸ਼ਤੀਰ ਵੱਲ ਤਾਂ ਧਿਆਨ ਨਹੀਂ ਦਿੰਦਾ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀਂ ਕਰਦਾ?
Punjabi ERV
ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂਡ਼ ਦੇ ਕਣ ਨੂੰ ਕਿਵੇਂ ਵੇਖ ਸਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿਚਲੇ ਸ਼ਤੀਰ ਨੂੰ ਨਹੀਂ ਵੇਖਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ککھ نُوں جیہڑا تیرے بھرا دی اَکھ وِچ اے تُوں کیوں ویکھنا ایں۔ تے اوس چھتیر ولّ جیہڑی تیری اپنی اَکھ وِچ اے دھیان نئیں کر دا؟
Punjabi Standard Bible (Punjabi Standard Bible) 2023
ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਕਿਉਂ ਵੇਖਦਾ ਹੈਂ ਪਰ ਆਪਣੀ ਅੱਖ ਵਿਚਲੇ ਸ਼ਤੀਰ ਉੱਤੇ ਧਿਆਨ ਨਹੀਂ ਦਿੰਦਾ?