Matthew 8:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਇਹ ਸੁਣ ਕੇ ਸੂਬੇਦਾਰ ਦੇ ਵਿਸ਼ਵਾਸ ਉੱਤੇ ਹੈਰਾਨ ਰਹਿ ਗਏ । ਇਸ ਲਈ ਉਹਨਾਂ ਨੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ, “ਇਹ ਸੱਚ ਹੈ ਕਿ ਇਸ ਤਰ੍ਹਾਂ ਦਾ ਵਿਸ਼ਵਾਸ ਮੈਂ ਇਸਰਾਏਲ ਵਿੱਚ ਨਹੀਂ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਕਿ ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਇਹ ਸੁਣ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ ਮਗਰ ਆਉਂਦੇ ਸਨ ਕਿਹਾ ਭਈ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ!
Punjabi ERV
ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹਡ਼ੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵਧ ਆਸਥਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع ایہہ سُن کے تعجُّب کِیتا۔ تے اوہناں نُوں جیہڑے مگر مگر آوندے سن آکھیا۔ مَیں تُہانوں سَچ آکھنا آں پئی اِسرائیل وِچ دی مَیں اینا اِیمان نئیں ویکھیا۔
Punjabi Standard Bible (Punjabi Standard Bible) 2023
ਇਹ ਸੁਣ ਕੇ ਯਿਸੂ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਮੈਂ ਇਸਰਾਏਲ ਵਿੱਚ ਐਨਾ ਵੱਡਾ ਵਿਸ਼ਵਾਸ ਕਿਸੇ ਦਾ ਨਹੀਂ ਵੇਖਿਆ।