Matthew 8:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਕਹਿੰਦਾ ਹਾਂ, ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਦੇ ਨਾਲ ਬੈਠ ਕੇ ਪਰਮੇਸ਼ਰ ਦੇ ਰਾਜ ਵਿੱਚ ਭੋਜਨ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਸਵਰਗ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਭੋਜਨ ਵਿੱਚ ਸ਼ਾਮਲ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਤੁਹਾਨੂੰ ਆਖਦਾ ਹਾਂ ਜੋ ਬਥੇਰੇ ਚੜ੍ਹਦਿਓਂ ਅਤੇ ਲਹਿੰਦਿਓਂ ਆਉਣਗੇ ਅਤੇ ਸੁਰਗ ਦੇ ਰਾਜ ਵਿੱਚ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਬੈਠਣਗੇ
Punjabi ERV
ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں تُہانوں آکھنا آں پئی بتھیرے چڑھدیوں تے لہندیوں آؤن گے تے ابرہام تے اِضحاق تے یعقُوب دے نال اسمان دی بادشاہی وِچ بَیٹھن گے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪੂਰਬ ਅਤੇ ਪੱਛਮ ਤੋਂ ਬਹੁਤ ਸਾਰੇ ਆਉਣਗੇ ਅਤੇ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਭੋਜਨ ਕਰਨ ਲਈ ਬੈਠਣਗੇ।