Matthew 8:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, “ਜਾ, ਤੇਰੇ ਵਿਸ਼ਵਾਸ ਦੇ ਅਨੁਸਾਰ ਤੇਰੇ ਨਾਲ ਕੀਤਾ ਜਾਵੇਗਾ ।” ਉਸ ਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸ ਸੂਬੇਦਾਰ ਨੂੰ ਕਿਹਾ, “ਜਾ! ਤੇਰੇ ਵਿਸ਼ਵਾਸ ਦੇ ਅਨੁਸਾਰ, ਤੇਰੇ ਨਾਲ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਵਕਤ ਚੰਗਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾਹ, ਜਿਹੀ ਤੈਂ ਨਿਹਚਾ ਕੀਤੀ ਤੇਰੇ ਲਈ ਤਿਹਾ ਹੀ ਹੋਵੇ ਅਤੇ ਉਹ ਨੌਕਰ ਉਸੇ ਘੜੀ ਚੰਗਾ ਹੋ ਗਿਆ।।
Punjabi ERV
ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਆਸਥਾ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘਡ਼ੀ ਚੰਗਾ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع صُوبیدار نُوں آکھیا۔ جا تے جِہیا تُوں یقِین کِیتا اوہی تیرے لئی ہوئے۔ تے اوہ نوکر اوسے گھڑی چَنگا ہوگیا۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਸੂਬੇਦਾਰ ਨੂੰ ਕਿਹਾ, “ਜਾ, ਜਿਵੇਂ ਤੂੰ ਵਿਸ਼ਵਾਸ ਕੀਤਾ, ਤੇਰੇ ਲਈ ਉਸੇ ਤਰ੍ਹਾਂ ਹੋਵੇ।” ਅਤੇ ਉਸ ਦਾ ਸੇਵਕ ਉਸੇ ਘੜੀ ਚੰਗਾ ਹੋ ਗਿਆ।