Matthew 8:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸ਼ਾਮ ਪੈ ਗਈ ਤਾਂ ਲੋਕ ਬਹੁਤ ਸਾਰੇ ਲੋਕਾਂ ਨੂੰ ਯਿਸੂ ਕੋਲ ਲਿਆਏ, ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ । ਯਿਸੂ ਨੇ ਅਸ਼ੁੱਧ ਆਤਮਾਵਾਂ ਨੂੰ ਇੱਕ ਹੀ ਸ਼ਬਦ ਨਾਲ ਕੱਢ ਦਿੱਤਾ ਅਤੇ ਬਹੁਤ ਸਾਰੇ ਬਿਮਾਰਾਂ ਨੂੰ ਵੀ ਚੰਗਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦ ਸ਼ਾਮ ਹੋਈ, ਬਹੁਤ ਸਾਰੇ ਲੋਕ ਜਿਨ੍ਹਾਂ ਨੂੰ ਦੁਸ਼ਟ ਆਤਮਾ ਚੰਬੜੇ ਹੋਏ ਸਨ ਉਹਨਾਂ ਨੂੰ ਯਿਸ਼ੂ ਕੋਲ ਲਿਆਏ ਅਤੇ ਯਿਸ਼ੂ ਨੇ ਇੱਕ ਵਚਨ ਨਾਲ ਹੀ ਦੁਸ਼ਟ ਆਤਮਾ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਸੰਝ ਹੋਈ ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਉਸ ਨੇ ਬਚਨ ਨਾਲ ਰੂਹਾਂ ਨੂੰ ਕੱਢ ਦਿੱਤਾ ਅਰ ਸਾਰੇ ਰੋਗੀਆਂ ਨੂੰ ਚੰਗਿਆ ਕੀਤਾ
Punjabi ERV
ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد شام پئی لوک بتھیریاں بد رُوح چمبڑیاں ہویاں نُوں اوہدے کول لے آئے۔ تے اوس اوہناں رُوحاں نُوں کلام ای نال باہر کڈھ دِتّا تے ساریاں بِیماراں نُوں چَنگا کِیتا۔
Punjabi Standard Bible (Punjabi Standard Bible) 2023
ਜਦੋਂ ਸ਼ਾਮ ਹੋਈ ਤਾਂ ਉਹ ਬਹੁਤ ਸਾਰੇ ਲੋਕਾਂ ਨੂੰ ਉਸ ਦੇ ਕੋਲ ਲਿਆਏ ਜਿਹੜੇ ਦੁਸ਼ਟ ਆਤਮਾਵਾਂ ਨਾਲ ਜਕੜੇ ਹੋਏ ਸਨ ਅਤੇ ਉਸ ਨੇ ਕੇਵਲ ਸ਼ਬਦਾਂ ਨਾਲ ਆਤਮਾਵਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕਰ ਦਿੱਤਾ।