Matthew 8:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ, ਅਕਾਸ਼ ਦੇ ਪੰਛੀਆਂ ਕੋਲ ਆਪਣੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਰੱਖਣ ਲਈ ਵੀ ਥਾਂ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਸੂ ਨੇ ਉਹ ਨੂੰ ਆਖਿਆ ਭਈ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ
Punjabi ERV
ਤਾਂ ਯਿਸੂ ਨੇ ਉਸਨੂੰ ਆਖਿਆ, “ਲੂਂਬਡ਼ੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں آکھیا لُومبڑِیاں کول گھورنے تے وَا دیاں پنچھیاں کول آہلنے۔ پر اِبنِ آدم کول تھاں نئیں اے جِتّھے سِر دھرے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਦੀ ਵੀ ਥਾਂ ਨਹੀਂ ਹੈ।”