Matthew 8:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਆਦਮੀ ਨੇ ਜੋ ਉਹਨਾਂ ਦੇ ਚੇਲਿਆਂ ਵਿੱਚੋਂ ਇੱਕ ਸੀ, ਕਿਹਾ, “ਪ੍ਰਭੂ ਜੀ, ਪਹਿਲਾਂ ਮੈਨੂੰ ਆਗਿਆ ਦਿਓ ਕਿ ਮੈਂ ਜਾ ਕੇ ਆਪਣੇ ਪਿਤਾ ਨੂੰ ਦਫ਼ਨਾ ਆਵਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪ੍ਰਭੂ ਯਿਸ਼ੂ ਦੇ ਚੇਲਿਆਂ ਵਿੱਚੋਂ ਦੂਸਰੇ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ ਸੰਸਕਾਰ ਕਰਨ ਦੀ ਆਗਿਆ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਚੇਲਿਆਂ ਵਿੱਚੋ ਹੋਰ ਦੂਏ ਨੇ ਉਹ ਨੂੰ ਆਖਿਆ, ਪ੍ਰਭੁ ਜੀ ਮੈਨੂੰ ਪਰਵਾਨਗੀ ਦਿਹ ਜੋ ਪਹਿਲਾਂ ਜਾ ਕੇ ਆਪਣੇ ਪਿਉ ਨੂੰ ਦੱਬਾਂ
Punjabi ERV
ਉਸਦੇ ਇੱਕ ਦੂਜੇ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرداں وِچوں اِک ہور نے اوہنوں آکھیا۔ خُداوندا اجازت دے مَیں پہلاں جا کے اپنے پئیو نُوں دفناواں۔
Punjabi Standard Bible (Punjabi Standard Bible) 2023
ਉਸ ਦੇ ਚੇਲਿਆਂ ਵਿੱਚੋਂ ਇੱਕ ਹੋਰ ਨੇ ਉਸ ਨੂੰ ਕਿਹਾ, “ਪ੍ਰਭੂ, ਮੈਨੂੰ ਆਗਿਆ ਦੇ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਵਾਂ।”