Matthew 8:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਅਚਾਨਕ ਝੀਲ ਵਿੱਚ ਇੱਕ ਵੱਡਾ ਤੂਫ਼ਾਨ ਆ ਗਿਆ । ਇੱਥੋਂ ਤੱਕ ਕਿ ਕਿਸ਼ਤੀ ਲਹਿਰਾਂ ਦੇ ਵਿੱਚ ਲੁਕਦੀ ਜਾ ਰਹੀ ਸੀ । ਪਰ ਯਿਸੂ ਸੁੱਤੇ ਹੋਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਅਚਾਨਕ ਝੀਲ ਵਿੱਚ ਵੱਡਾ ਤੂਫਾਨ ਆਇਆ, ਜਿਸ ਕਾਰਨ ਕਿਸ਼ਤੀ ਪਾਣੀ ਦੀਆਂ ਲਹਿਰਾਂ ਕਰਕੇ ਡੁੱਬਣੀ ਸ਼ੁਰੂ ਹੋ ਗਈ। ਪਰ ਯਿਸ਼ੂ ਸੌਂ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ ਝੀਲ ਵਿੱਚ ਐਡਾ ਵੱਡਾ ਤੁਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਲੁਕਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ
Punjabi ERV
ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇਡ਼ੀ ਲਹਿਰਾਂ ਵਿੱਚ ਹੀ ਲੁਕ੍ਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو سمُندر وِچ ایڈی ہنیری آئی پئی بیڑی ٹَھلّاں وِچ لُکدی جاندی سی۔ پر اوہ آپ سُتّا پیا سی۔
Punjabi Standard Bible (Punjabi Standard Bible) 2023
ਅਤੇ ਵੇਖੋ, ਝੀਲ ਵਿੱਚ ਐਨਾ ਵੱਡਾ ਤੂਫਾਨ ਆਇਆ ਕਿ ਲਹਿਰਾਂ ਕਿਸ਼ਤੀ ਨੂੰ ਢਕਣ ਲੱਗੀਆਂ; ਪਰ ਉਹ ਸੁੱਤਾ ਹੋਇਆ ਸੀ।