Matthew 8:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਕਿਉਂ ਇੰਨੇ ਡਰੇ ਹੋਏ ਹੋ? ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ ।” ਫਿਰ ਯਿਸੂ ਉੱਠੇ ਅਤੇ ਹਨੇਰੀ ਅਤੇ ਲਹਿਰਾਂ ਨੂੰ ਝਿੜਕਿਆ । ਉਸ ਸਮੇਂ ਉੱਥੇ ਪਹਿਲੇ ਵਰਗਾ ਸ਼ਾਂਤ ਵਾਤਾਵਰਨ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ?” ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਓ ਤੁਸੀਂ ਕਿਉਂ ਡਰਦੇ ਹੋ? ਤਦ ਉਹ ਨੇ ਉੱਠ ਕੇ ਪੌਣ ਅਤੇ ਝੀਲ ਨੂੰ ਦਬਕਾ ਦਿੱਤਾ ਅਤੇ ਵੱਡਾ ਚੈਨ ਹੋ ਗਿਆ
Punjabi ERV
ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ?” ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ। ਤਦ ਉਸਨੇ ਉਠਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇਕਕਦਮ ਚੈਨ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا اَے تھوڑے اِیمان والیو! تُسی ڈر دے کیوں ہو؟ تَد اوس اُٹھ کے وَا تے سمُندر نُوں جِھڑکیا تے بڑا امن ہوگیا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਤੁਸੀਂ ਕਿਉਂ ਡਰਦੇ ਹੋ?” ਤਦ ਉਸ ਨੇ ਉੱਠ ਕੇ ਹਵਾ ਅਤੇ ਝੀਲ ਨੂੰ ਝਿੜਕਿਆ ਅਤੇ ਚਾਰੇ ਪਾਸੇ ਵੱਡੀ ਸ਼ਾਂਤੀ ਹੋ ਗਈ।