Matthew 8:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਝੀਲ ਦੇ ਦੂਜੇ ਪਾਸੇ ਗਦਰੀਨੀਆ ਦੇ ਇਲਾਕੇ ਵਿੱਚ ਆਏ । ਉੱਥੇ ਉਹਨਾਂ ਨੂੰ ਦੋ ਆਦਮੀ ਮਿਲੇ, ਜੋ ਕਬਰਸਤਾਨ ਵਿੱਚੋਂ ਨਿਕਲ ਕੇ ਆਏ ਸਨ । ਇਹਨਾਂ ਆਦਮੀਆਂ ਵਿੱਚ ਅਸ਼ੁੱਧ ਆਤਮਾਵਾਂ ਸਨ । ਇਹ ਬਹੁਤ ਖ਼ਤਰਨਾਕ ਸਨ । ਇਸ ਲਈ ਕੋਈ ਵੀ ਉਸ ਰਾਹ ਤੋਂ ਨਹੀਂ ਲੰਘ ਸਕਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਝੀਲ ਦੇ ਪਾਰ ਗਦਰੀਨੀਆਂ ਨਾਮ ਦੇ ਖੇਤਰ ਵਿੱਚ ਜਦੋਂ ਯਿਸ਼ੂ ਪਹੁੰਚੇ, ਤਾਂ ਦੋ ਆਦਮੀ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿਕਲ ਕੇ ਯਿਸ਼ੂ ਕੋਲ ਆਏ। ਅਤੇ ਉਹ ਇੰਨੇ ਤਾਕਤਵਰ ਸਨ, ਜੋ ਉਸ ਰਸਤੇ ਤੋਂ ਕੋਈ ਵੀ ਨਹੀਂ ਲੰਘ ਸਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਮਿਲੇ ਅਤੇ ਓਹ ਐਡੇ ਕਰੜੇ ਸਨ ਜੋ ਉਸ ਰਸਤੇ ਕੋਈ ਲੰਘ ਨਹੀਂ ਸੀ ਸੱਕਦਾ
Punjabi ERV
ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸਕ੍ਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پار جا کے اوہ گدرینِیاں دے دیس وِچ اَپڑیا اوہنوں دو بندے جِنہاں وِچ بدرُوحاں سن۔ قبراں وِچوں نِکل کے آ مِلے تے اوہ اَیڈے ڈاہڈے سن پئی کوئی اوس راہوں لنگھ نئیں سی سکدا۔
Punjabi Standard Bible (Punjabi Standard Bible) 2023
ਜਦੋਂ ਯਿਸੂ ਉਸ ਪਾਰ ਗਦਰੀਨੀਆਂ ਦੇ ਇਲਾਕੇ ਵਿੱਚ ਪਹੁੰਚਿਆ ਤਾਂ ਦੋ ਮਨੁੱਖ ਕਬਰਾਂ ਵਿੱਚੋਂ ਨਿੱਕਲ ਕੇ ਉਸ ਨੂੰ ਮਿਲੇ ਜਿਹੜੇ ਦੁਸ਼ਟ ਆਤਮਾਵਾਂ ਨਾਲ ਜਕੜੇ ਹੋਏ ਸਨ। ਉਹ ਐਨੇ ਖਤਰਨਾਕ ਸਨ ਕਿ ਕੋਈ ਵੀ ਉਸ ਰਾਹ ਤੋਂ ਲੰਘ ਨਹੀਂ ਸੀ ਸਕਦਾ