Matthew 8:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੋ ਮਨੁੱਖਾਂ ਨੇ ਉਸ ਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇੱਥੇ ਸਾਨੂੰ ਦੁੱਖ ਦੇਣ ਆਇਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੋਨਾਂ ਨੇ ਚੀਕ ਕੇ ਕਿਹਾ, “ਹੇ ਪਰਮੇਸ਼ਰ ਦੇ ਪੁੱਤਰ, ਤੁਹਾਡਾ ਸਾਡੇ ਨਾਲ ਕੀ ਕੰਮ? ਕੀ ਤੁਸੀਂ ਠਹਿਰਾਏ ਹੋਏ ਸਮੇਂ ਤੋਂ ਪਹਿਲਾਂ ਹੀ ਸਾਡਾ ਨਾਸ਼ ਕਰਨ ਆਏ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਤੇ ਯਿਸ਼ੂ ਨੂੰ ਦੇਖ ਕੇ ਚਿਲਾਉਣ ਲੱਗੇ, ਹੇ ਪਰਮੇਸ਼ਵਰ ਦੇ ਪੁੱਤਰ ਤੁਸੀਂ ਸਾਡੇ ਤੋਂ ਕੀ ਚਾਹੁੰਦੇ ਹੋ? ਕੀ ਤੁਸੀਂ ਸਮੇਂ ਤੋਂ ਪਹਿਲਾਂ ਹੀ ਸਾਨੂੰ ਦੁੱਖ ਦੇਣ ਆਏ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤ੍ਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਵੇਲਿਓਂ ਪਹਿਲਾਂ ਸਾਨੂੰ ਦੁਖ ਦੇਣ ਐਥੇ ਆਇਆ ਹੈ?
Punjabi ERV
ਉਨ੍ਹਾਂ ਦੋ ਮਨੁੱਖਾਂ ਨੇ ਉਸਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇਥੇ ਸਾਨੂੰ ਦੁਖ ਦੇਣ ਆਇਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اوہناں چِیک مار کے آکھیا۔ اَے خُدا دے پُتر تیرا ساڈے نال کِیہ واسطہ؟ تُوں ویلے توں پہلاں ای سانُوں دُکھ دین نُوں ایتھے آگیا ایں؟
Punjabi Standard Bible (Punjabi Standard Bible) 2023
ਅਤੇ ਵੇਖੋ, ਉਨ੍ਹਾਂ ਨੇ ਚੀਕ ਕੇ ਕਿਹਾ, “ਹੇ ਪਰਮੇਸ਼ਰ ਦੇ ਪੁੱਤਰ, ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਇੱਥੇ ਸਾਨੂੰ ਦੁੱਖ ਦੇਣ ਆਇਆ ਹੈਂ?”