Matthew 8:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣਾ ਹੱਥ ਅੱਗੇ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਸ਼ੁੱਧ ਹੋ ਜਾ ।” ਉਸ ਆਦਮੀ ਦਾ ਕੋੜ੍ਹ ਉਸੇ ਸਮੇਂ ਦੂਰ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਕੋੜ੍ਹੀ ਨੂੰ ਛੋਹਿਆ ਅਤੇ ਕਿਹਾ। “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਵੇ।” ਤਾਂ ਉਹ ਕੋੜ੍ਹੀ ਉਸੇ ਵਕਤ ਹੀ ਸ਼ੁੱਧ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਤੇ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ
Punjabi ERV
ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੂਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋਢ਼ੀ ਦਾ ਕੋਢ਼ ਜਾਂਦਾ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہتّھ وَدّھا کے اوس اوہنوں چُھوئیا تے آکھیا مَیں چاہناں آں۔ تُوں پاک صاف ہو جا۔ تے اوسے ویلے اوہدا کوڑھ صاف ہوگیا۔
Punjabi Standard Bible (Punjabi Standard Bible) 2023
ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ; ਤੂੰ ਸ਼ੁੱਧ ਹੋ ਜਾ।” ਅਤੇ ਉਸੇ ਵੇਲੇ ਉਸ ਦਾ ਕੋੜ੍ਹ ਜਾਂਦਾ ਰਿਹਾ।