Matthew 8:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘਲ ਦੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਸ਼ੁੱਧ ਆਤਮਾਵਾਂ ਨੇ ਯਿਸੂ ਅੱਗੇ ਬੇਨਤੀ ਕੀਤੀ, “ਜੇਕਰ ਤੁਸੀਂ ਕੱਢਣਾ ਹੀ ਚਾਹੁੰਦੇ ਹੋ ਤਾਂ ਸਾਨੂੰ ਉਸ ਸੂਰਾਂ ਦੇ ਇੱਜੜ ਵਿੱਚ ਭੇਜ ਦਿਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਦੁਸ਼ਟ ਆਤਮਾਵਾਂ ਨੇ ਯਿਸ਼ੂ ਦੀਆ ਮਿੰਨਤਾਂ ਕੀਤੀਆਂ, “ਅਤੇ ਆਖਿਆ ਜੇ ਤੁਸੀਂ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਵਿੱਚ ਭੇਜ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਭੂਤਾਂ ਨੇ ਉਹਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘੱਲ ਦਿਹ
Punjabi ERV
ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜਡ਼ ਵਿੱਚ ਘਲ ਦੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بدرُوحاں ایہہ آکھ کے اوہدی مِنّت کِیتی جے تُوں سانُوں کڈھناں ایں تے سانُوں اوہناں سُؤراں دے اِجّڑ وِچ گھل دے۔
Punjabi Standard Bible (Punjabi Standard Bible) 2023
ਦੁਸ਼ਟ ਆਤਮਾਵਾਂ ਉਸ ਅੱਗੇ ਮਿੰਨਤ ਕਰਕੇ ਕਹਿਣ ਲੱਗੀਆਂ, “ਜੇ ਤੂੰ ਸਾਨੂੰ ਬਾਹਰ ਕੱਢਣਾ ਹੈ ਤਾਂ ਇਨ੍ਹਾਂ ਸੂਰਾਂ ਦੇ ਝੁੰਡ ਵਿੱਚ ਭੇਜ ਦੇ ।”