Matthew 8:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸੂਰਾਂ ਦੇ ਇਜ਼ੜ ਦੇ ਰੱਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਆਦਮੀ ਸੂਰਾਂ ਨੂੰ ਚਰਾ ਰਹੇ ਸਨ, ਉਹ ਉਸੇ ਸਮੇਂ ਦੌੜੇ ਅਤੇ ਸ਼ਹਿਰ ਵਿੱਚ ਜਾ ਕੇ ਇਸ ਸਾਰੀ ਘਟਨਾ ਬਾਰੇ ਲੋਕਾਂ ਨੂੰ ਦੱਸਿਆ । ਉਹਨਾਂ ਨੇ ਅਸ਼ੁੱਧ ਆਤਮਾਵਾਂ ਵਾਲੇ ਆਦਮੀਆਂ ਬਾਰੇ ਵੀ ਦੱਸਿਆ ਕਿ ਉਹਨਾਂ ਨਾਲ ਕੀ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸੂਰ ਚਰਾਉਣ ਵਾਲੇ ਭੱਜ ਕੇ ਨਗਰ ਵਿੱਚ ਗਏ ਅਤੇ ਜਾ ਕੇ ਸਾਰੀ ਘਟਨਾ ਬਾਰੇ ਜੋ ਦੁਸ਼ਟ ਆਤਮਾ ਵਾਲੇ ਮਨੁੱਖਾਂ ਨਾਲ ਹੋਇਆ ਸੀ ਸਭ ਕੁਝ ਲੋਕਾਂ ਨੂੰ ਦੱਸ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਚੁਗਾਉਣ ਵਾਲੇ ਨੱਠੇ ਅਤੇ ਨਗਰ ਵਿੱਚ ਜਾ ਕੇ ਸਾਰੀ ਵਾਰਤਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ
Punjabi ERV
ਤਦ ਸੂਰਾਂ ਦੇ ਇਜ਼ਡ਼ ਦੇ ਰਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد چران والے نَسّ گئے تے نگّر وِچ جا کے سارا حال دسیا۔ تے نالے بدرُوحاں والیاں دا حال وی۔
Punjabi Standard Bible (Punjabi Standard Bible) 2023
ਤਦ ਚਰਵਾਹੇ ਦੌੜੇ ਅਤੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਬਾਰੇ ਅਤੇ ਉਨ੍ਹਾਂ ਮਨੁੱਖਾਂ ਬਾਰੇ ਦੱਸਿਆ ਜਿਹੜੇ ਦੁਸ਼ਟ ਆਤਮਾਵਾਂ ਨਾਲ ਜਕੜੇ ਹੋਏ ਸਨ