Matthew 8:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਸ ਨੂੰ ਕਿਹਾ, “ਕਿਸੇ ਨੂੰ ਇਸ ਬਾਰੇ ਕੁਝ ਨਾ ਦੱਸਣਾ । ਪਰ ਜਾ ਕੇ ਆਪਣੇ ਆਪ ਨੂੰ ਪੁਰੋਹਿਤ ਨੂੰ ਦਿਖਾ ਅਤੇ ਜੋ ਚੜ੍ਹਾਵਾ ਮੂਸਾ ਨੇ ਚੰਗਾ ਹੋਣ ਦੇ ਲਈ ਠਹਿਰਾਇਆ ਹੈ, ਜਾ ਕੇ ਚੜ੍ਹਾ । ਇਸ ਤੋਂ ਸਾਰੇ ਲੋਕ ਜਾਨਣਗੇ ਕਿ ਤੂੰ ਹੁਣ ਠੀਕ ਹੋ ਗਿਆ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਹ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣਾ ਆਪ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਭਈ ਉਨ੍ਹਾਂ ਲਈ ਸਾਖੀ ਹੋਵੇ।।
Punjabi ERV
ਤਾਂ ਯਿਸੂ ਨੇ ਉਸਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚਢ਼ਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں آکھیا خبردار کِسے نُوں نا دسیں۔ پر جا کے اپنا آپ کاہِن نُوں وکھا۔ تے جیہڑی نذر مُوسیٰ نے ٹھیرائی اے۔ چڑھا۔ تاں جو اوہناں لئی گواہی ہوئے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਕਿਹਾ, “ਵੇਖ, ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਯਾਜਕ ਨੂੰ ਵਿਖਾ ਅਤੇ ਉਹ ਭੇਟ ਚੜ੍ਹਾ ਜਿਸ ਦੀ ਆਗਿਆ ਮੂਸਾ ਨੇ ਦਿੱਤੀ ਹੈ ਤਾਂਕਿ ਉਨ੍ਹਾਂ ਲਈ ਗਵਾਹੀ ਹੋਵੇ।”