Matthew 8:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ । ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, ‘ਜਾ’ ਤਾਂ ਉਹ ਜਾਂਦਾ ਹੈ ਅਤੇ ਜਿਸ ਨੂੰ ਕਹਿੰਦਾ ਹਾਂ, ‘ਆ’ ਤਾਂ ਉਹ ਆਉਂਦਾ ਹੈ । ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾ ਹਾਂ ‘ਇਹ ਕਰ’ ਤਾਂ ਉਹ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਜਾਓ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਇਧਰ ਆਓ!’ ਅਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰੋ!’ ਤਾਂ ਉਹ ਉਹੀ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਭੀ ਇੱਕ ਮਨੁੱਖ ਦੂਏ ਦੇ ਹੁਕਮ ਵਿੱਚ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਇਖ਼ਤਿਆਰ ਵਿੱਚ ਰੱਖਦਾ ਹਾਂ ਅਰ ਇੱਕ ਨੂੰ ਆਖਦਾ ਹਾਂ, ਜਾਹ! ਤਾਂ ਉਹ ਜਾਂਦਾ ਹੈ ਅਤੇ ਦੂਏ ਨੂੰ, ਆ! ਤਾਂ ਉਹ ਆਉਂਦਾ ਹੈ ਅਰ ਆਪਣੇ ਚਾਕਰ ਨੂੰ, ਇਹ ਕਰ! ਤਾਂ ਉਹ ਕਰਦਾ ਹੈ
Punjabi ERV
ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਆਪਾਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں وی نوکر ہاں۔ سپاہی میرے حُکم وِچ نیں۔ تے مَیں اِک نُوں آکھنا آں پئی جا تے اوہ جاندا اے۔ تے دُوجے نُوں آ۔ تے اوہ آؤندا اے۔ تے اپنے غلام نُوں پئی ایہہ کمّ کر۔ تے اوہ کر دا اے۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਵੀ ਅਧਿਕਾਰ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਜਦੋਂ ਮੈਂ ਇੱਕ ਨੂੰ ਕਹਿੰਦਾ ਹਾਂ ‘ਜਾ’ ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ‘ਆ’ ਤਾਂ ਉਹ ਆਉਂਦਾ ਹੈ ਅਤੇ ਆਪਣੇ ਦਾਸ ਨੂੰ ਕਹਿੰਦਾ ਹਾਂ ‘ਇਹ ਕਰ’ ਤਾਂ ਉਹ ਕਰਦਾ ਹੈ।”