Matthew 9:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਲਾੜੇ ਦੇ ਨਾਲ ਹੁੰਦੇ ਹੋਏ ਬਰਾਤੀ ਸੋਗ ਕਰ ਸਕਦੇ ਹਨ? ਨਹੀਂ, ਇਹ ਨਹੀਂ ਹੋ ਸਕਦਾ; ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਹਨਾਂ ਤੋਂ ਵੱਖ ਕੀਤਾ ਜਾਵੇਗਾ, ਤਦ ਉਹ ਵਰਤ ਰੱਖਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਸਮਾਂ ਆਵੇਗਾ ਜਦੋਂ ਲਾੜਾ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ; ਫਿਰ ਉਹ ਵਰਤ ਰੱਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਸੋਗ ਕਰ ਸੱਕਦੇ ਹਨ? ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਓਹ ਵਰਤ ਰੱਖਣਗੇ
Punjabi ERV
ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾਡ਼ੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸਕਦੇ ਜਦੋਂ ਤੱਕ ਲਾਡ਼ਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾਡ਼ਾ ਉਨ੍ਹਾਂ ਤੋਂ ਅਡ੍ਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں آکھیا جِنّاں چِر لاڑا اوہناں دے نال اے جانجی غم کر سکدے نیں؟ پر اوہ دِن آؤن گے جد لاڑا اوہناں توں نِکھیڑیا جائے گا تے تَد اوہ روزہ رکھ لین گے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ ਤਦ ਉਹ ਵਰਤ ਰੱਖਣਗੇ।