Matthew 9:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੋਈ ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਇਸ ਤਰ੍ਹਾਂ ਨਵੀਂ ਟਾਕੀ ਦੀ ਖਿੱਚ ਨਾਲ ਪੁਰਾਣਾ ਕੱਪੜਾ ਹੋਰ ਪਾਟ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੁਰਾਣੇ ਕੱਪੜੇ ਨੂੰ ਕੋਰੇ ਦੀ ਟਾਕੀ ਕੋਈ ਨਹੀਂ ਲਾਉਂਦਾ ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਤੋਂ ਕੁਝ ਖਿੱਚ ਲੈਂਦੀ ਹੈ ਅਤੇ ਉਹ ਲੰਗਾਰ ਵਧ ਜਾਂਦਾ ਹੈ
Punjabi ERV
“ਕੋਈ ਵੀ ਨਵੇਂ ਕੱਪਡ਼ੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪਡ਼ੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗਡ਼ ਜਾਵੇਗੀ ਅਤੇ ਕੱਪਡ਼ੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کورے کپڑے دی ٹاکی پرانے کپڑے نُوں کوئی نئیں لاندا۔ کیوں جو اوہ ٹاکی کپڑے نُوں کھِچّ لَیندی ایہہ تے لنگار ہور وی وَدّھ جاندا اے۔
Punjabi Standard Bible (Punjabi Standard Bible) 2023
ਕੋਈ ਵੀ ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਕਿਉਂਕਿ ਉਹ ਟਾਕੀ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਹੋਰ ਵੀ ਜ਼ਿਆਦਾ ਪਾਟ ਜਾਂਦਾ ਹੈ।