Matthew 9:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈਅ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈਅ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਮਨੁੱਖ ਨਵੀਂ ਮੈ ਘਸੀਆਂ ਹੋਈਆਂ ਮਸ਼ਕਾਂ ਵਿੱਚ ਨਹੀਂ ਭਰਦਾ । ਜੇਕਰ ਉਹ ਇਸ ਤਰ੍ਹਾਂ ਕਰਦਾ ਹੈ ਤਾਂ ਨਵੀਂ ਮੈ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ । ਮੈ ਵਗ ਜਾਵੇਗੀ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ । ਇਸ ਲਈ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਹੀ ਭਰੀ ਜਾਂਦੀ ਹੈ, ਜਿਸ ਨਾਲ ਦੋਵੇਂ ਨਾਸ਼ ਹੋਣ ਤੋਂ ਬਚੀਆਂ ਰਹਿ ਸਕਦੀਆਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ, ਸੋ ਉਹ ਦੋਵੇਂ ਬਚੀਆਂ ਰਹਿੰਦੀਆ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।।
Punjabi ERV
ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نواں انگور دا رَس پرانیاں مشکاں وِچ لوک نئیں بھردے۔ تے جے بھرن تے مشکاں پاٹ جان گِیاں تے انگور دا رَس وَگ جائے گا۔ تے مشکاں دا ناس ہو جائے گا۔ پر نواں انگور دا رَس نَوِیاں مشکاں وِچ بھردے نیں تے اوہ دوویں بچے رہندے نیں۔
Punjabi Standard Bible (Punjabi Standard Bible) 2023
ਨਾ ਹੀ ਲੋਕ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ, ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਤੇ ਮੈ ਵਹਿ ਜਾਂਦੀ ਹੈ ਅਤੇ ਮਸ਼ਕਾਂ ਨਾਸ ਹੋ ਜਾਂਦੀਆਂ ਹਨ; ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਅਤੇ ਦੋਵੇਂ ਬਚੇ ਰਹਿੰਦੇ ਹਨ।”