Matthew 9:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਹਨਾਂ ਕੋਲ ਲੈ ਆਏ । ਯਿਸੂ ਨੇ ਉਹਨਾਂ ਲੋਕਾਂ ਦਾ ਵਿਸ਼ਵਾਸ ਦੇਖ ਕੇ ਉਸ ਅਧਰੰਗੀ ਨੂੰ ਕਿਹਾ, “ਧੀਰਜ ਰੱਖ, ਮੇਰੇ ਬੱਚੇ, ਤੇਰੇ ਪਾਪ ਮਾਫ਼ ਹੋਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, “ਹੌਸਲਾ ਰੱਖ, ਪੁੱਤਰ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਇੱਕ ਮੰਜੀ ਉੱਤੇ ਪਏ ਹੋਏ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤ੍ਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ
Punjabi ERV
ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਕੇ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰਖ, ਤੇਰੇ ਸਾਰੇ ਪਪ ਮਾਫ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اِک چولے دے مارے ہوئے نُوں مَنجی اُتّے پیا ہویا اوہدے کول لیائے۔ تے یِسُوع اوہناں دا اِیمان ویکھ کے اوس چولے دے مارے ہوئے نُوں آکھیا پُتر خاطرجمع رکھ تیرے گُناہ بخشے گئے۔
Punjabi Standard Bible (Punjabi Standard Bible) 2023
ਤਦ ਵੇਖੋ, ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ। ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, “ਪੁੱਤਰ, ਹੌਸਲਾ ਰੱਖ! ਤੇਰੇ ਪਾਪ ਮਾਫ਼ ਹੋਏ।”