Matthew 9:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਉਸ ਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਸਭ ਸ਼ਹਿਰਾਂ ਅਤੇ ਪਿੰਡਾਂ ਵਿੱਚ ਗਏ । ਉਹਨਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਸਿੱਖਿਆਵਾਂ ਦਿੱਤੀਆਂ; ਲੋਕਾਂ ਨੂੰ ਪਰਮੇਸ਼ਰ ਦੇ ਰਾਜ ਦਾ ਸ਼ੁਭ ਸਮਾਚਾਰ ਸੁਣਾਇਆ ਅਤੇ ਹਰ ਤਰ੍ਹਾਂ ਦੇ ਕਮਜ਼ੋਰਾਂ ਅਤੇ ਬਿਮਾਰਾਂ ਨੂੰ ਚੰਗਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚੋਂ ਦੀ ਲੰਘਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ
Punjabi ERV
ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں دیاں عبادت خانیاں وِچ تعلِیم دیندا تے بادشاہی دی خُوشخبری دی منادی کر دا تے سبھ دُکھ دَرد تے سارے روگاں نُوں دُور کر دا ہویا ساریاں نگراں تے پِنڈاں وِچ پِھریا
Punjabi Standard Bible (Punjabi Standard Bible) 2023
ਯਿਸੂ ਉਨ੍ਹਾਂ ਦੇ ਸਭਾ-ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਅਤੇ ਹਰੇਕ ਬਿਮਾਰੀ ਅਤੇ ਹਰੇਕ ਮਾਂਦਗੀ ਨੂੰ ਦੂਰ ਕਰਦਾ ਹੋਇਆ ਸਾਰੇ ਪਿੰਡਾਂ ਅਤੇ ਨਗਰਾਂ ਵਿੱਚ ਘੁੰਮਦਾ ਰਿਹਾ।