Matthew 9:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਲੋਕਾਂ ਦੀ ਭੀੜ ਦੇਖੀ ਤਾਂ ਉਹਨਾਂ ਨੂੰ ਲੋਕਾਂ ਤੇ ਬਹੁਤ ਤਰਸ ਆਇਆ, ਕਿਉਂਕਿ ਉਹ ਲੋਕ ਬਿਨਾਂ ਚਰਵਾਹੇ ਦੀਆਂ ਭੇਡਾਂ ਵਾਂਗ ਸਨ । ਉਹ ਦੁਖੀ ਅਤੇ ਬੇਸਹਾਰਾ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ ਪਰੇਸ਼ਾਨ ਅਤੇ ਨਿਰਾਸ਼ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ
Punjabi ERV
ਜਦੋਂ ਉਸਨੇ ਭੀਡ਼ਾਂ ਵੇਖੀਆਂ ਤਾਂ ਉਸਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜਡ਼ੀ ਨਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ نُوں ویکھ کے اوہنوں اوہناں اُتّے ترس آیا کیوں جو اوہ اوہناں بھیڈاں وانگر اَوکھیاں تے کھِنڈیاں ہویاں سن جِنہاں دا ایّالی نا ہوئے۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਭੀੜ ਨੂੰ ਵੇਖਿਆ ਤਾਂ ਉਸ ਨੂੰ ਉਨ੍ਹਾਂ 'ਤੇ ਤਰਸ ਆਇਆ ਕਿਉਂਕਿ ਉਹ ਬਿਨਾਂ ਚਰਵਾਹੇ ਦੀਆਂ ਭੇਡਾਂ ਵਾਂਗ ਪਰੇਸ਼ਾਨ ਅਤੇ ਭਟਕੇ ਹੋਏ ਸਨ।