Micah 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਙੁ ਜਨਮ ਦੇਹ! ਹੁਣ ਤਾਂ ਤੂੰ ਨਗਰੋਂ ਬਾਹਰ ਜਾਵੇਂਗੀ, ਅਤੇ ਰੜ ਵਿੱਚ ਰਹੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਤੂੰ ਛੁਡਾਈ ਜਾਵੇਂਗੀ, ਉੱਥੋਂ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।