Micah 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੇ ਮਤੇ ਪਕਾਏ ਹੋਏ ਹਨ, ਪਰ ਉਨ੍ਹਾਂ ਨੂੰ ਯਹੋਵਾਹ ਦੀ ਵਿਉਂਤ ਬਾਰੇ ਨਹੀਂ ਪਤਾ। ਯਹੋਵਾਹ ਨੇ ਉਨ੍ਹਾਂ ਨੂੰ ਖਾਸ ਮਕਸਦ ਲਈ ਇੱਥੇ ਬੁਲਾਇਆ ਹੈ। ਉਹ ਪਿੜ ਵਿੱਚਲੇ ਅਨਾਜ ਵਾਂਗ ਪੀਸੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਹ ਦੀ ਸਲਾਹ ਸਮਝਦੇ ਹਨ, ਕਿਉਂ ਜੋ ਉਹ ਨੇ ਓਹਨਾਂ ਨੂੰ ਭਰੀਆਂ ਵਾਂਙੁ ਖਲਵਾੜੇ ਵਿੱਚ ਇਕੱਠਿਆਂ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।