Micah 5:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਬੈਤਲਹਮ ਅਫ਼ਰਾਥਾਹ, ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤੈਥੋਂ ਇੱਕ ਮੇਰੇ ਲਈ ਨਿੱਕਲੇਗਾ ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਹ ਦਾ ਨਿੱਕਲਣਾ ਪਰਾਚੀਨ ਸਮੇਂ ਤੋਂ, ਸਗੋਂ ਅਨਾਦ ਤੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।