Micah 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦੇ ਬਚੇ ਮਨੁੱਖ ਕੌਮਾਂ ਵਿੱਚਕਾਰ ਬਹੁਤੇ ਰਾਜਾਂ ਵਿੱਚ, ਜੰਗਲੀ ਜਾਨਵਰਾਂ ਵਿੱਚਕਾਰ ਬੱਬਰ-ਸ਼ੇਰ ਵਰਗੇ ਹੋਣਗੇ ਉਹ ਭੇਡਾਂ ਦੇ ਇੱਜੜਾਂ ਵਿੱਚ ਜੁਆਨ ਸ਼ੇਰ ਵਰਗੇ ਹੋਣਗੇ ਜਿਵੇਂ ਜੰਗਲ ’ਚ ਸ਼ੇਰ ਜਿੱਥੇ ਜਾਣਾ ਚਾਹੇ ਨਿਡਰ ਜਾਂਦਾ ਹੈ ਤੇ ਜੇਕਰ ਉਹ ਕਿਸੇ ਜਾਨਵਰ ਤੇ ਹਮਲਾ ਕਰੇ ਉਸਦਾ ਬਚਣਾ ਨਾਮੁਮਕਿਨ ਹੁੰਦਾ ਹੈ ਉਹ ਬਚੇ ਹੋਏ ਵੀ ਉਸ ਸ਼ੇਰ ਵਰਗੇ ਹੀ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦਾ ਬਕੀਆ ਕੌਮਾਂ ਦੇ ਵਿੱਚ, ਬਹੁਤਿਆਂ ਉੱਮਤਾਂ ਦੇ ਵਿਚਕਾਰ ਬਣ ਦੇ ਦਰਿੰਦਿਆਂ ਵਿੱਚ ਬਬਰ ਸ਼ੇਰ ਵਰਗਾ ਹੋਵੇਗਾ, ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਵਰਗਾ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ!