Nahum 3:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੀਨਵਾਹ! ਤੂੰ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈਂ ਪਰ ਕੋਈ ਤੇਰਾ ਘਾਵ ਪੂਰ ਨਹੀਂ ਸੱਕਦਾ। ਜਿਹੜਾ ਵੀ ਕੋਈ ਤੇਰਾ ਦੁਰ-ਸਮਾਚਾਰ ਸੁਣਦਾ ਹੈ ਤਾੜੀਆਂ ਮਾਰਦਾ ਹੈ। ਉਹ ਸਭ ਖੁਸ਼ ਹਨ। ਕਿਉਂ ਕਿ ਜੋ ਕਸ਼ਟ ਤੂੰ ਹਮੇਸ਼ਾ ਉਨ੍ਹਾਂ ਨੂੰ ਦਿੰਦਾ ਰਿਹਾ ਉਸ ਕਾਰਣ ਉਹ ਬੜੇ ਦੁੱਖੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਘਾਉ ਲਈ ਕੋਈ ਸੁਹਿਬਤਾ ਨਹੀਂ, ਤੇਰਾ ਫੱਟ ਸਖਤ ਹੈ। ਤੇਰੇ ਖਬਰ ਦੇ ਸਭ ਸੁਣਨ ਵਾਲੇ ਤੇਰੇ ਉੱਤੇ ਤੌੜੀ ਵਜਾਉਂਦੇ ਹਨ, ਕਿਉਂਕਿ ਕੌਣ ਹੈ ਜਿਹ ਦੇ ਉੱਤੇ ਤੇਰੀ ਬਦੀ ਨਿੱਤ ਨਿੱਤ ਨਾ ਆਈ ਹੋਵੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਕੋਈ ਇਲਾਜ਼ ਨਹੀਂ, ਤੇਰਾ ਜ਼ਖਮ ਸਖ਼ਤ ਹੈ। ਤੇਰੀ ਖ਼ਬਰ ਦੇ ਸਭ ਸੁਣਨ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਕਿਉਂਕਿ ਕੌਣ ਹੈ ਜਿਹ ਦੇ ਉੱਤੇ ਤੇਰੀ ਬਦੀ ਰੋਜ਼ ਨਾ ਆਈ ਹੋਵੇ?