Nehemiah 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੇ ਪ੍ਰਭੂ, ਕਿਰਪਾ ਕਰਕੇ ਮੇਰੀ ਬਿਨਤੀ ਨੂੰ ਸੁਣ। ਮੈਂ ਤੇਰਾ ਦਾਸ ਹਾਂ, ਸੋ ਤੂੰ ਕਿਰਪਾ ਕਰਕੇ ਆਪਣੇ ਸੇਵਕ ਦੀਆਂ ਪ੍ਰਾਰਥਨਾਵਾਂ ਨੂੰ ਸੁਣ ਜੋ ਤੇਰੇ ਨਾਉਂ ਦੀ ਇੱਜਤ ਕਰਨ ਦੀ ਇੱਛਾ ਰੱਖਦਾ ਹੈ। ਇਸ ਆਦਮੀ ਅੱਗੇ ਮਿਹਰ ਕਰਕੇ ਆਪਣੇ ਸੇਵਕ ਦੀ ਸਹਾਇਤਾ ਕਰ।” ਮੈਂ ਪਾਤਸ਼ਾਹ ਦਾ ਸਾਕੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਆਪਣੇ ਦਾਸ ਦੀ ਪ੍ਰਾਰਥਨਾ ਉੱਤੇ ਤੇਰੇ ਕੰਨ ਲੱਗੇ ਰਹਿਣ, ਆਪਣੇ ਦਾਸਾਂ ਦੀ ਪ੍ਰਾਰਥਨਾ ਉੱਤੇ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ ਅਤੇ ਅੱਜ ਤੂੰ ਆਪਣੇ ਦਾਸ ਨੂੰ ਸੁਫਲ ਕਰ ਅਤੇ ਏਸ ਮਨੁੱਖ ਦੇ ਅੱਗੇ ਮੈਨੂੰ ਤਰਸਾਂ ਦਾ ਭਾਗੀ ਬਣਾ। ਮੈਂ ਪਾਤਸ਼ਾਹ ਦਾ ਸਾਕੀ ਸਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।