Nehemiah 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੈਨੂੰ ਆਖਿਆ, “ਉਹ ਜਿਨ੍ਹਾਂ ਨੇ ਦੇਸ਼ ਨਿਕਾਲੇ ਨੂੰ ਝਲਿਆ ਅਤੇ ਉਹ ਜਿਹੜੇ ਯਹੂਦਾਹ ਦੀ ਧਰਤੀ ਤੇ ਰਹਿ ਰਹੇ ਹਨ ਬਹੁਤ ਵੱਡੀ ਮੁਸੀਬਤ ਵਿੱਚ ਹਨ ਅਤੇ ਸ਼ਰਮਿੰਦਗੀ ਨਾਲ ਭਰੇ ਹੋਏ ਹਨ ਕਿਉਂ ਕਿ ਯਰੂਸ਼ਲਮ ਦੀਆਂ ਕੰਧਾਂ ਢਹਿ ਚੁੱਕੀਆਂ ਹਨ ਤੇ ਇਸ ਦੇ ਫ਼ਾਟਕ ਅੱਗ ਨਾਲ ਸਾੜੇ ਗਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹਨਾਂ ਮੈਨੂੰ ਆਖਿਆ, ਓਹ ਬਕੀਆ ਜਿਹੜਾ ਉੱਥੇ ਸੂਬੇ ਵਿੱਚ ਅਸੀਰੀ ਵਿੱਚੋਂ ਬਚ ਰਿਹਾ ਸੀ ਵੱਡੀ ਦੂਰਦਸ਼ਾ ਅਤੇ ਨਿਰਾਦਰੀ ਵਿੱਚ ਹੈ ਅਤੇ ਯਰੂਸ਼ਲਮ ਦੀਆਂ ਕੰਧਾਂ ਢੱਠੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”