Nehemiah 11:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਤਨਯਾਹ, (ਮਤਨਯਾਹ ਮੀਕਾ ਦਾ ਪੁੱਤਰ ਸੀ, ਮੀਕਾ ਜ਼ਬਦੀ ਦਾ ਪੁੱਤਰ ਸੀ, ਜ਼ਬਦੀ ਆਸਾਫ਼ ਦਾ ਪੁੱਤਰ ਸੀ), ਜੋ ਕਿ ਪ੍ਰਾਰਥਨਾ ਦਾ ਨਿਰਦੇਸ਼ਕ ਸੀ। ਆਸਾਫ਼ ਲੋਕਾਂ ਤੋਂ ਉਸਤਤ ਦੇ ਗੀਤ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾਵਾਂ ਗਵਾਉਂਦਾ ਸੀ। ਬਕਬੁਕਯਾਹ, (ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ) ਅਤੇ ਸ਼ਮੂਆ ਦਾ ਪੁੱਤਰ ਅਬਦਾ (ਸ਼ਮੂਆ ਗਾਲਾਲ ਦਾ ਪੁੱਤਰ ਸੀ ਅਤੇ ਗਾਲਾਲ ਯਦੂਬੂਨ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਤਨਯਾਹ ਮੀਕਾ ਦਾ ਪੁੱਤ੍ਰ, ਉਹ ਜ਼ਬਦੀ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ ਜਿਹੜਾ ਪ੍ਰਾਰਥਨਾ ਲਈ ਧੰਨਵਾਦ ਕਰਨ ਦਾ ਮੁਖੀਆ ਸੀ ਅਤੇ ਬਕਬੁਕਯਾਹ ਦੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਸ਼ਮੂਆ ਦਾ ਪੁੱਤ੍ਰ ਉਹ ਗਾਲਾਲ ਦਾ ਪੁੱਤ੍ਰ, ਉਹ ਯਦੂਥੂਨ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।